ਜਲੰਧਰ 28 ਅਕਤੂਬਰ (ਬਿਊਰੋ) : ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਜਲੰਧਰ ਸ਼ਹਿਰ ਚ 25 ਨਵੰਬਰ ਦਿਨ ਸਨਿਚਰਵਾਰ ਨੂੰ ਸਜਾਇਆ ਜਾਏਗਾ ਜਿਸ ਦੀ ਆਰੰਭਤਾ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋ ਹੋਵੇਗੀ।
ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਲੋਂ ਸਿੰਘ ਸਭਾਵਾਂ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਸਜਾਇਆ ਜਾ ਰਿਹਾ ਇਹ ਨਗਰ ਕੀਰਤਨ ਸ਼ਹਿਰ ਦੇ ਪੁਰਾਤਨ ਰੂਟ ਦੀ ਪਰਿਕਰਮਾ ਕਰਦੇ ਹੋਏ ਰਾਤ 8 ਵਜੇ ਦੋਆਬੇ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ ਸਮਾਪਤ ਹੋਵੇਗਾ।
ਇਸ ਸੰਬੰਧੀ ਸਿੰਘ ਸਭਾਵਾਂ ਦੇ ਨੁਮਾਇੰਦਿਆਂ ਨੇ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲੇ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਜੀ ਧਾਮੀ ਨੂੰ ਸੰਗਤਾਂ ਸਹਿਤ ਪੁੱਜਣ ਦਾ ਸੱਦਾ ਪੱਤਰ ਦਿੱਤਾ। ਜਿਸਨੂੰ ਸਾਰਿਆਂ ਨੇ ਖਿੜੇ ਮੱਥੇ ਪ੍ਰਵਾਨਗੀ ਦਿੱਤੀ।
ਇਸ ਮੋਕੇ ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਮੰਨਣ, ਪ੍ਰਧਾਨ ਮੋਹਨ ਸਿੰਘ ਢੀਂਡਸਾ, ਪ੍ਰਮਿੰਦਰ ਸਿੰਘ ਦਸ਼ਮੇਸ਼ ਨਗਰ , ਗੁਰਮੀਤ ਸਿੰਘ ਬਿੱਟੂ ਜਨਰਲ ਸਕੱਤਰ ਗੁਰਦਵਾਰਾ ਦੀਵਾਨ ਅਸਥਾਨ, ਇਕ਼ਬਾਲ ਸਿੰਘ ਢੀਂਡਸਾ ਹਲਕਾ ਇੰਚਾਰਜ ਜਲੰਧਰ ਸੈਂਟਰਲ, ਸਿੰਘ ਸਭਾਵਾਂ ਤੋਂ ਕਵਲਜੀਤ ਸਿੰਘ ਟੋਨੀ, ਹਰਜੋਤ ਸਿੰਘ ਲੱਕੀ, ਦਵਿੰਦਰ ਸਿੰਘ ਰਿਆਤ, ਦਵਿੰਦਰ ਸਿੰਘ ਰਹੇਜਾ, ਗੁਰਜੀਤ ਸਿੰਘ ਪੋਪਲੀ, ਰਣਜੀਤ ਸਿੰਘ ਰਾਣਾ, ਗੁਰਿੰਦਰ ਸਿੰਘ ਮਝੈਲ, ਕੁਲਜੀਤ ਸਿੰਘ ਚਾਵਲਾ, ਸੁਰਿੰਦਰ ਸਿੰਘ ਵਿਰਦੀ, ਕੁਲਵਿੰਦਰ ਸਿੰਘ ਮੱਲ੍ਹੀ, ਗੁਰਜੀਤ ਸਿੰਘ ਟੱਕਰ , ਚਰਨਜੀਤ ਸਿੰਘ ਮਿੰਟਾ, ਗਗਨਦੀਪ ਸਿੰਘ ਗੱਗੀ, ਅੰਮ੍ਰਿਤਬੀਰ ਸਿੰਘ, ਬਾਵਾ ਗਾਬਾ, ਗੁਰਪ੍ਰੀਤ ਸਿੰਘ ਓਬਰਾਏ, ਪਲਵਿੰਦਰ ਸਿੰਘ, ਸਿਮਰਨ ਭਾਟੀਆ, ਪ੍ਰਭਗੁਣ ਸਿੰਘ, ਜਸਕੀਰਤ ਸਿੰਘ ਜੱਸੀ ਸ਼ਾਮਿਲ ਸਨ।