ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖ਼ੇ ਕਰਵਾਇਆ ਜਾਏਗਾ 8 ਤੇ 9 ਮਈ ਨੂੰ ਗੁਰਮਤਿ ਸਮਾਗਮ

ਜਲੰਧਰ 7 ਮਈ (ਬਿਊਰੋ) : ਦੋਆਬੇ ਦੇ ਕੇਂਦਰੀ ਅਸਥਾਨ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਗੁਰੂ ਮਿਹਰ ਅਤੇ ਸੰਗਤਾਂ ਦੇ ਸਹਿਯੋਗ ਨਾਲ 8 – 9 ਮਈ ਦਿਨ ਸੋਮਵਾਰ ਅਤੇ ਮੰਗਲਵਾਰ ਨੂੰ ਗੁਰਦਵਾਰਾ ਦੀਵਾਨ ਅਸਥਾਨ ਵਿਖ਼ੇ ਸਿੱਖ ਕੌਮ ਦੀ ਚੜ੍ਹਦੀ ਕਲ੍ਹਾ ਲਈ ਵਿਸ਼ੇਸ਼ ਸਮਾਗਮ ਰੱਖੇ ਗਏ ਹਨ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਮੋਹਨ ਸਿੰਘ ਢੀਂਡਸਾ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਚ ਭਾਈ ਮਨਪ੍ਰੀਤ ਸਿੰਘ ਜੀ ਕਾਨਪੁਰੀ, ਭਾਈ ਜਸਪਾਲ ਸਿੰਘ ਜੀ, ਗਿਆਨੀ ਲਖਵਿੰਦਰ ਸਿੰਘ ਜੀ ਪਟਿਆਲੇ ਵਾਲੇ, ਬੀਬੀ ਬਲਜਿੰਦਰ ਕੌਰ ਅਤੇ ਹਜ਼ੂਰੀ ਰਾਗੀ ਭਾਈ ਅਵਤਾਰ ਸਿੰਘ ਜੀ ਨਿਮਾਣਾ ਸੰਗਤਾਂ ਨੂੰ ਗੁਰ ਸ਼ਬਦ ਰਾਹੀਂ ਨਿਹਾਲ ਕਰਨਗੇ l
ਸਮਾਪਤੀ ਤੇ ਗੁਰੂ ਕੇ ਲੰਗਰ ਅਤੁਟ ਵਰਤਣਗੇ l
ਇਸ ਮੌਕੇ ਸੁਰਿੰਦਰ ਸਿੰਘ, ਮੱਖਣ ਸਿੰਘ, ਸੁਖਜੀਤ ਸਿੰਘ, ਮਨਿੰਦਰ ਪਾਲ ਸਿੰਘ, ਇੰਦਰਪ੍ਰੀਤ ਸਿੰਘ, ਬਾਵਾ ਗਾਬਾ, ਰਾਹੁਲ ਜੁਨੇਜਾ, ਨੀਤੀਸ਼ ਮਹਿਤਾ, ਜਸਵਿੰਦਰ ਸਿੰਘ, ਜਸਕੀਰਤ ਸਿੰਘ ਜੱਸੀ, ਸਾਹਿਬਪ੍ਰੀਤ ਸਿੰਘ, ਹਰਮਨ ਸਿੰਘ ਅਤੇ ਇਸਤਰੀ ਕੀਰਤਨ ਸਤਿਸੰਗ ਦੀਆਂ ਬੀਬੀਆਂ ਨੇ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਚ ਸ਼ਾਮਿਲ ਹੋ ਕੇ ਗੁਰੂ ਜੱਸ ਸਰਵਣ ਕਰਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *