ਜਲੰਧਰ 16 ਸਿਤੰਬਰ (ਬਿਊਰੋ) : ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਪੁਰਬ ਦੋਆਬੇ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ।
ਅੰਮ੍ਰਿਤ ਵੇਲੇ ਦੇ ਨਿਤਨੇਮ ਤੋਂ ਬਾਅਦ ਆਸਾ ਜੀ ਦੀ ਵਾਰ, ਕਥਾ ਵਿਚਾਰ ਅਤੇ ਰਸ ਭਿੰਨੇ ਕੀਰਤਨ ਰਾਹੀਂ ਗਿਆਨੀ ਲਖਵਿੰਦਰ ਸਿੰਘ ਜੀ, ਹਜ਼ੂਰੀ ਰਾਗੀ ਭਾਈ ਬਲਵੀਰ ਸਿੰਘ ਜੀ, ਜਸਕੀਰਤ ਕੌਰ ਅਤੇ ਸਰਗਮਜੀਤ ਕੌਰ ਨੇ ਸੰਗਤਾਂ ਨੂੰ ਨਿਹਾਲ ਕੀਤਾ।
ਪ੍ਰਬੰਧਕ ਕਮੇਟੀ ਵਲੋਂ ਸਿਰਪਾਓ ਦੇ ਕੇ ਜਥਿਆਂ ਦਾ ਸਨਮਾਨ ਕੀਤਾ ਗਿਆ। ਪ੍ਰਧਾਨ ਮੋਹਨ ਸਿੰਘ ਜੀ ਢੀਂਡਸਾ ਵਲੋਂ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੁੜ ਕੇ ਜੀਵਨ ਸਫਲਾ ਕਰਣ ਦੀ ਬੇਨਤੀ ਕੀਤੀ। ਸਮਾਪਤੀ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਇਸ ਮੌਕੇ ਸੁਰਿੰਦਰ ਸਿੰਘ ਵਿਰਦੀ, ਹਰਮਿੰਦਰਪਾਲ ਸਿੰਘ, ਸਰਬਜੀਤ ਸਿੰਘ ਬੇਦੀ, ਬਾਵਾ ਗਾਬਾ, ਵਰਿੰਦਰ ਸਿੰਘ, ਜਸਕੀਰਤ ਸਿੰਘ ਜੱਸੀ, ਸਾਹਿਬਪ੍ਰੀਤ ਸਿੰਘ, ਹਰਮਨ ਸਿੰਘ, ਸਚਿਨ, ਅਨਮੋਲ ਸਿੰਘ, ਗੁਰਨੀਤ ਸਿੰਘ ਅਤੇ ਪਰਮਪ੍ਰੀਤ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਦੇ ਮੈਂਬਰ ਸੰਗਤਾਂ ਨਾਲ ਸ਼ਾਮਿਲ ਸਨ।