ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਪਾਤਸ਼ਾਹੀ ਤੀਸਰੀ ਏਕਤਾ ਵਿਹਾਰ ਵਿਚ ਮਨਾਇਆ ਸੰਗਰਾਂਦ ਦਿਹਾੜਾ

ਜਲੰਧਰ 18 ਸਿਤੰਬਰ (ਬਿਊਰੋ) : ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਪਾਤਸ਼ਾਹੀ ਤੀਸਰੀ ਏਕਤਾ ਵਿਹਾਰ ਵਿਖੇ ਅੱਸੂ ਮਹੀਨੇ ਦੀ‌ ਸੰਗਰਾਂਦ ਦੇ ਦਿਹਾੜੇ ਨੂੰ ਬਹੁਤ ਸ਼ਰਧਾ ਨਾਲ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਜਿਸ ਵਿੱਚ ਭਾਈ ਸਾਹਿਬ ਭਾਈ ਜਤਿੰਦਰਜੋਧ੍ ਸਿੰਘ ਜੀ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

 

ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਸੰਗਤਾਂ ਦਾ ਉਤਸ਼ਾਹ ਵੇਖਦੇ ਹੀ ਬਣਦਾ ਸੀ। ਇਸ ਮੌਕੇ ਜਰਨੈਲ ਸਿੰਘ, ਸਤਵਿੰਦਰ ਸਿੰਘ ,ਅਮਨਦੀਪ ਸਿੰਘ, ਲਖਬੀਰ ਸਿੰਘ, ਬਲਵਿੰਦਰ ਸਿੰਘ,ਹਰਬੰਸ ਸਿੰਘ, ਧਰਮਿੰਦਰ ਸਿੰਘ, ਜਸਪਾਲ ਸਿੰਘ, ਸਿਮਰਨਜੀਤ ਸਿੰਘ, ਇਜਵਿੰਦਰ ਸਿੰਘ, ਪ੍ਰੀਤ ਕੌਰ, ਕੁਲਵੰਤ ਕੋਰ, ਕੁਲਵਿੰਦਰ ਕੌਰ, ਪ੍ਰਵੇਸ਼ ਕੌਰ, ਨਰਿੰਦਰ ਕੌਰ, ਜਸਬੀਰ ਕੌਰ, ਨੀਤੂ , ਸਿਮਰਜੀਤ ਕੌਰ ਆਦਿ ਮੌਜੂਦ ਸਨ।

Leave a Reply

Your email address will not be published. Required fields are marked *