ਜੀ ਨੈੱਟਵਰਕ 31 ਅਗਸਤ (ਬਿਊਰੋ) : ਖੇਡਾਂ ਇਨਸਾਨ ਨੂੰ ਸ਼ਰੀਰਕ ਪੱਖੋਂ ਹੀ ਨਹੀਂ ਬਲਕਿ ਮਾਨਸਿਕ ਪੱਖੋਂ ਵੀ ਮਜ਼ਬੂਤ ਬਣਾਉਂਦੀਆਂ ਹਨ । ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਐਸ.ਪੀ ਜਲੰਧਰ ਦਿਹਾਤੀ ਹਰਕਮਲਪ੍ਰੀਤ ਸਿੰਘ ਖੱਖ ਨੇ ਕੀਤਾ ਜੋਕਿ ਧੰਨ ਧੰਨ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਤੱਲ੍ਹਣ ਸਾਹਿਬ ਦੀ ਖੇਡ ਗਰਾਊਂਡ ਵਿਖੇ ਜਲੰਧਰ ਦਿਹਾਤੀ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਖਿਲਾਫ਼ ਕਰਵਾਏ ਗਏ ਖੇਡ ਮੁਕਾਬਲੇ ਲਈ ਵਿਸ਼ੇਸ਼ ਤੌਰ ‘ਤੇ ਪਹੁੰਚੇ ਹੋਏ ਸਨ ।
ਇਸ ਮੌਕੇ ਐਸ ਐਸ ਪੀ ਨੇ ਗੱਲਬਾਤ ਕਰਦਿਆਂ ਕਿਹਾ ਕੀ ਅਜੋਕੇ ਸਮੇਂ ਵਿੱਚ ਗਲਤਾਨ ਹੁੰਦੀ ਜਾ ਰਹੀ ਪੰਜਾਬ ਦੀ ਜਵਾਨੀ ਨੂੰ ਜੇਕਰ ਬਚਾਉਣਾ ਹੈ ਤਾਂ ਨੌਜਵਾਨਾਂ ਨੂੰ ਖੇਡਾਂ ਵੱਲ ਤੋਰਨਾ ਹੋਵੇਗਾ ਅਤੇ ਇਸੇ ਕੜੀ ਤਹਿਤ ਪਹਿਲ ਕਰਦੇ ਹੋਏ ਜਲੰਧਰ ਦਿਹਾਤੀ ਪੁਲਿਸ ਪ੍ਰਸ਼ਾਸਨ ਵੱਲੋਂ ਪਹਿਲ ਕਰਦੇ ਹੋਏ ਅੱਜ ਤੱਲ੍ਹਣ ਸਾਹਿਬ ਵਿਖੇ ਖੇਡ ਮੁਕਾਬਲਾ ਕਰਵਾ ਕੇ ਨਸ਼ੇ ਛੱਡਣ ਤੇ ਖੇਡਾਂ ਵੱਲ ਉਤਸ਼ਾਹਿਤ ਹੋਣ ਦਾ ਸੁਨੇਹਾ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੂਬੇ ਦੇ ਹਰ ਪਿੰਡ ਹਰ ਕਸਬੇ ਵਿਚ ਖੇਡ ਮੇਲੇ ਕਰਵਾਉਣੇ ਜ਼ਰੂਰੀ ਹਨ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਉਪਰਾਲੇ ਕੀਤੇ ਜਾਣ ।
ਇਸ ਦੌਰਾਨ ਉਨ੍ਹਾਂ ਨਾਲ ਮੌਜੂਦ ਐਸ.ਪੀ ਦਿਹਾਤੀ ਮਨਪ੍ਰੀਤ ਸਿੰਘ ਢਿੱਲੋਂ, ਅਰਜਨ ਅਵਾਰਡੀ ਓਲੰਪੀਅਨ ਐਸ.ਪੀ ਮਨਜੀਤ ਕੌਰ, ਡੀ.ਐਸ.ਪੀ ਆਦਮਪੁਰ ਸੁਮਿਤ ਸੂਦ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਨਸ਼ਿਆਂ ਦਾ ਮੁੱਦਾ ਪੰਜਾਬ ਦੀ ਜਵਾਨੀ ਅਤੇ ਪੰਜਾਬੀਅਤ ਲਈ ਸਭ ਤੋਂ ਵੱਡਾ ਖਤਰਾ ਹੈ ਅਤੇ ਪੁਲਿਸ ਪ੍ਰਸ਼ਾਸਨ ਨੌਜਵਾਨਾਂ ਨੂੰ ਇਸ ਕੋਹੜ ਤੋਂ ਬਚਾਉਣ ਅਤੇ ਨਸ਼ਿਆਂ ਦੇ ਬੁਰੇ ਪ੍ਰਭਾਵ ਤੋਂ ਜਾਣੂ ਕਰਵਾਉਂਦਿਆਂ ਨਸ਼ੇ ਛੱਡ ਖੇਡਾਂ ਅਪਨਾਉਣ ਤੇ ਜ਼ਿੰਦਗੀ ਤੇ ਆਪਣੇ ਪਰਿਵਾਰਾਂ ਪ੍ਰਤੀ ਸਮਰਪਿਤ ਹੋਣ ਲਈ ਜਾਗਰੂਕ ਕਰਨ ਲਈ ਉਪਰਾਲੇ ਕਰਦੀ ਰਹੇਗੀ ।
ਇਸ ਦੌਰਾਨ ਬਾਬਾ ਨਿਹਾਲ ਸਿੰਘ ਜੀ ਸਪੋਰਟਸ ਕਲੱਬ ਤੱਲ੍ਹਣ ਸਾਹਿਬ ਅਤੇ ਸਪੋਰਟਸ ਕਾਲਜ ਜਲੰਧਰ ਵਿਚਕਾਰ ਵਾਲੀਬਾਲ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਸਪੋਰਟਸ ਕਾਲਜ ਜਲੰਧਰ ਦੀ ਟੀਮ ਜੇਤੂ ਰਹੀ ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਬਲਜੀਤ ਸਿੰਘ, ਸੁਖਜਿੰਦਰ ਸਿੰਘ ਸੁੱਖੀ ਸੰਧਰ, ਸ਼੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਪ੍ਰਧਾਨ ਜੱਸੀ ਤੱਲ੍ਹਣ, ਸਮਾਜ ਸੇਵਕ ਅਰਵਿੰਦ ਸ਼ਰਮਾ, ਰਾਜ ਕੁਮਾਰ ਜੋਗੀ ਤੱਲ੍ਹਣ, ਮੈਨੇਜਰ ਹਰਪ੍ਰੀਤ ਸਿੰਘ, ਵਿਵੇਕ ਭੂਸਲਾ, ਸ਼ਸ਼ੀ ਚਾਹਲ, ਰਜੀਵ ਜੱਸੀ, ਸੁਖਵਿੰਦਰ ਸਿੰਘ ਖਾਲਸਾ, ਕੁਲਦੀਪ ਮਾਹੀ ਜਗਪਾਲਪੁਰ, ਸ਼ਾਮ ਲਾਲ ਮੁਹੱਦੀਪੁਰ, ਸਰਪੰਚ ਪਤਾਰਾ ਸਤਪਾਲ ਦਾਸ, ਆਪ ਆਗੂ ਬੂਟਾ ਸਿੰਘ ਪਤਾਰਾ, ਆਪ ਆਗੂ ਅਸ਼ੋਕ ਕੁਮਾਰ ਕਪੂਰ ਪਿੰਡ, ਐਸ.ਐਚ.ਓ ਪਤਾਰਾ ਬਲਜੀਤ ਸਿੰਘ ਹੁੰਦਲ, ਐਸ.ਆਈ ਮਨਜਿੰਦਰ ਸਿੰਘ ਗਿੱਲ, ਜ਼ਿਲ੍ਹਾ ਸਾਂਝ ਇੰਚਾਰਜ ਐਸ.ਆਈ ਦਲਵਿੰਦਰ ਸਿੰਘ, ਸੁਪਰਵਾਈਜ਼ਰ ਏ.ਐਸ.ਆਈ ਨਰਿੰਦਰ ਸਿੰਘ, ਏ.ਐਸ.ਆਈ ਹੰਸ ਰਾਜ ਅਤੇ ਏ.ਐਸ.ਆਈ ਗੁਰਦੇਵ ਸਿੰਘ ਸਮੇਤ ਪੁਲਿਸ ਪ੍ਰਸ਼ਾਸਨ ਅਤੇ ਵੱਡੀ ਗਿਣਤੀ ਵਿੱਚ ਇਲਾਕਾਵਾਸੀ ਮੌਜੂਦ ਸਨ ।