ਲੁਧਿਆਣਾ 1 ਸਿਤੰਬਰ (ਬਿਊਰੋ) : ਅੱਜ ਲੁਧਿਆਣਾ ਦੇ ਗਿੱਲ ਰੋਡ ਵਿਖੇ ਆਰਸ਼ੀ ਐੱਮ ਐੱਮ ਏ ਸੋਪਟਰਸ ਐਸੋਸੀਏਸ਼ਨ ਪੰਜਾਬ ਦੇ ਵੱਲੋਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਸਤੀਸ਼ ਕੁਮਾਰ ਦੀ ਅਗਵਾਈ ਹੇਠ ਨਵੀਂ ਨਿਯੁਕਤੀਆਂ ਕੀਤੀਆਂ ਗਈਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਬੰਧਕਾਂ ਨੇ ਦੱਸਿਆ ਕੀ ਯੂਵਾ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਲਈ ਸਾਡੀ ਐਸੋਸੀਏਸ਼ਨ ਦੇ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਉਪਰਾਲੇ ਕਰਦੀ ਆ ਰਹੀ ਹੈ।
ਉਨ੍ਹਾਂ ਕਿਹਾ ਕੀ ਸੋਪਟਰਸ ਇਕ ਏਸਾ ਫੇਲਟ ਫਾਰਮ ਹੈ। ਜਿਸ ਨਾਲ ਅਸੀਂ ਆਪਣੇ ਸਰੀਰ ਨੂੰ ਤੰਦਰੁਸਤ ਅਤੇ ਤਰੋਤਾਜ਼ਾ ਰੱਬ ਸਕਦੇ ਹਾਂ। ਉਨਾ ਕਿਹਾ ਕਿ ਬੱਚਿਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਦੇ ਲਈ ਖੰਨਾ ਵਿਖੇ 23 – 24 ਸੰਤਬਰ ਇਕ ਸੈਮੀਨਾਰ ਕਰਵਾਇਆ ਜਾ ਰਿਹਾ ਜਿਸ ਵਿਚ ਦੇਸ਼ ਭਰ ਦੇ ਬੱਚੇ ਹਿੱਸਾ ਲੈਣਗੇ ਅਤੇ ਆਉਣ ਵਾਲੇ ਸਮੇਂ ਵਿਚ ਚੈਂਪੀਅਨਸ਼ਿਪ ਮੁਕਾਬਲੇ ਕਰਵਾਏ ਜਾਣਗੇ ਅਤੇ ਜਿਹੜੇ ਬੱਚੇ ਇਸ ਚੈਂਪੀਅਨਸ਼ਿਪ ਵਿੱਚ ਜੂਤੇ ਰਹਿਣ ਉਨ੍ਹਾਂ ਬੱਚਿਆਂ ਇੰਟਰਨੈਸ਼ਨਲ ਗੇਮਾਂ ਦੇ ਲਈ ਭੇਜਿਆ ਜਾਵੇਗਾ ਤਾਂ ਜੋ ਬੱਚੇ ਉਨ੍ਹਾਂ ਗੇਮਾਂ ਵਿਚ ਜਿੱਤ ਹਾਸਿਲ ਕਰ ਆਪਣੇ ਸ਼ਹਿਰ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕਰ ਸਕਣ ।