ਜਲੰਧਰ 22 ਫਰਵਰੀ (ਬਿਊਰੋ) : ਇੰਨੋਸੈਂਟ ਹਾਰਟਸ ਦੇ ਪੰਜਾਂ ਸਕੂਲਾਂ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਨੂਰਪੁਰ, ਕੈਂਟ ਜੰਡਿਆਲਾ ਰੋਡ, ਕਪੂਰਥਲਾ ਰੋਡ) ਵਿਖੇ ਸਕਾਊਟਸ ਐਂਡ ਗਾਈਡਜ਼ ਦੇ ਸੰਸਥਾਪਕ ਲਾਰਡ ਰੌਬਰਟ ਬੈਡਨ ਪਾਵੇਲ ਦੇ ਜਨਮ ਦਿਨ ‘ਤੇ ‘ਵਿਸ਼ਵ ਚਿੰਤਨ ਦਿਵਸ’ ਮਨਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਹੇਮੰਤ ਕੁਮਾਰ (ਸਟੇਟ ਟਰੇਨਿੰਗ ਕਮਿਸ਼ਨਰ ਪੰਜਾਬ) ਸਨ।
ਪ੍ਰੋਗਰਾਮ ਦੀ ਸ਼ੁਰੂਆਤ ਝੰਡਾ ਲਹਿਰਾ ਕੇ ਕੀਤੀ ਗਈ ਅਤੇ ਸਕਾਊਟਸ ਅਤੇ ਗਾਈਡਜ਼ ਦੇ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ।ਵਿਦਿਆਰਥੀਆਂ ਵੱਲੋਂ ਬਹੁਤ ਹੀ ਉਤਸ਼ਾਹ ਅਤੇ ਆਨੰਦ ਨਾਲ ਵੱਖ-ਵੱਖ ਖੇਡਾਂ ਖੇਡੀਆਂ ਗਈਆਂ।
ਇਸ ਮੌਕੇ ਰੰਗਾਰੰਗ ਮੁਕਾਬਲਾ ਵੀ ਕਰਵਾਇਆ ਗਿਆ। ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੰਧਤ ਸਕੂਲਾਂ ਦੇ ਪ੍ਰਿੰਸੀਪਲ, ਸਕਾਊਟਸ ਮਾਸਟਰ ਕੁਮਾਰ ਜਸਦੀਪ ਭੁੱਲਰ ਅਤੇ ਗਾਈਡਜ਼ ਕੈਪਟਨ ਮਨੀਸ਼ਾ ਵੀ ਹਾਜ਼ਰ ਸਨ।
ਸ਼ਰਮੀਲਾ ਨਾਕਰਾ (ਡਿਪਟੀ ਡਾਇਰੈਕਟਰ ਕਲਚਰਲ ਅਫੇਅਰਜ ਨੇ ਦੱਸਿਆ ਕਿ ਸਕਾਊਟਸ ਅਤੇ ਗਾਈਡਜ਼ ਦੇ ਸੰਸਥਾਪਕ ਲਾਰਡ ਰੌਬਰਟ ਬੈਡਨ ਪਾਵੇਲ ਦੇ ਜਨਮ ਦਿਨ ਦੀ ਯਾਦ ਵਿੱਚ ਹਰ ਸਾਲ 22 ਫਰਵਰੀ ਨੂੰ ਵਿਸ਼ਵ ਚਿੰਤਨ ਦਿਵਸ ਮਨਾਇਆ ਜਾਂਦਾ ਹੈ।
ਪੜ੍ਹਾਈ ਦੇ ਨਾਲ-ਨਾਲ ਅਜਿਹੇ ਪ੍ਰੋਗਰਾਮਾਂ ਦੇ ਆਯੋਜਨ ਨਾਲ ਵਿਦਿਆਰਥੀ ਨਾ ਸਿਰਫ਼ ਅਨੁਸ਼ਾਸਨ ਵਿੱਚ ਰਹਿੰਦੇ ਹਨ, ਸਗੋਂ ਆਪਣੇ ਦੇਸ਼ ਦੇ ਇਤਿਹਾਸ ਨੂੰ ਜਾਣਨ ਦੇ ਮੌਕੇ ਵੀ ਪ੍ਰਾਪਤ ਕਰਦੇ ਹਨ। ਪ੍ਰੋਗਰਾਮ ਦੇ ਅੰਤ ਵਿੱਚ ਬੱਚਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।