ਜਲੰਧਰ 14 ਅਪ੍ਰੈਲ (ਬਿਊਰੋ) :
ਖਾਲਸਾ ਸਾਜਣਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਦੋਆਬੇ ਦੇ ਕੇਂਦਰੀ ਅਸਥਾਨ ਵਿਖ਼ੇ ਵਿਸ਼ੇਸ਼ ਸਮਾਗਮ ਕਰਵਾਏ ਗਏ l ਪ੍ਰਬੰਧਕ ਕਮੇਟੀ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦੱਸਿਆ ਕਿ ਅੰਮ੍ਰਿਤ ਵੇਲੇ ਤੋਂ ਕਰੀਬ 11 ਵਜੇ ਤੱਕ ਚੱਲੇ ਇਸ ਸਮਾਗਮ ਚ ਭਾਈ ਰਣਵੀਰ ਸਿੰਘ, ਭਾਈ ਗੁਰਮੇਲ ਸਿੰਘ, ਪੰਥ ਪ੍ਰਸਿੱਧ ਕੱਥਾ ਵਾਚਕ ਗਿਆਨੀ ਲਖਵਿੰਦਰ ਸਿੰਘ ਜੀ ਨੇ ਗੁਰ ਇਤਿਹਾਸ ਅਤੇ ਹਜ਼ੂਰੀ ਰਾਗੀ ਭਾਈ ਅਵਤਾਰ ਸਿੰਘ ਨਿਮਾਣਾ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ l
ਇਸ ਮੌਕੇ ਪ੍ਰਬੰਧਕਾਂ ਵਲੋਂ ਹਰ ਤਿੰਨ ਮਹੀਨੇ ਚ ਇਕ ਵਾਰ ਅੰਮ੍ਰਿਤ ਸੰਚਾਰ ਕਰਵਾਉਣ ਦਾ ਐਲਾਨ ਜੈਕਾਰਿਆਂ ਦੀ ਗੂੰਜ ਵਿਚ ਕੀਤਾ ਗਿਆ l ਪੰਜਾਬ ਸਰਕਾਰ ਦੇ ਲੋਕਲ ਬੋਡੀ ਮੰਤਰੀ ਸਰਦਾਰ ਇੰਦਰਬੀਰ ਸਿੰਘ ਨਿੱਝਰ ਜੀ ਨੇ ਉਚੇਚੇ ਤੋਰ ਤੇ ਸੰਗਤ ਚ ਹਾਜ਼ਰੀ ਭਰੀ l
ਇਸ ਮੌਕੇ ਪ੍ਰਧਾਨ ਮੋਹਨ ਸਿੰਘ ਢੀਂਡਸਾ ਅਤੇ ਜ. ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਸੰਗਤਾਂ ਨੂੰ ਗੁਰੂ ਘਰ ਵਿੱਚ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣੂ ਕਰਵਾਇਆ ਅਤੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ। ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਚ ਪ੍ਰਬੰਧਕ ਕਮੇਟੀ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਹੌਂਸਲਾ ਅਫਜ਼ਾਈ ਕੀਤੀ । ਪ੍ਰਬੰਧਕ ਕਮੇਟੀ ਵਲੋਂ ਸੇਵਾਵਾਂ ਨਿਭਾਉਣ ਵਾਲੇ ਪਰਿਵਾਰਾਂ, ਰਾਗੀ ਸਿੰਘਾਂ ਅਤੇ ਗ੍ਰੰਥੀ ਸਿੰਘਾਂ ਨੂੰ ਸਨਮਾਨਿਤ ਕੀਤਾ ਗਿਆ l
ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੋਕੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਜ. ਸਕੱਤਰ ਗੁਰਮੀਤ ਸਿੰਘ ਬਿੱਟੂ, ਸੁਰਿੰਦਰ ਸਿੰਘ , ਮਨਿੰਦਰ ਸਿੰਘ, ਸਮਾਜ ਸੇਵਕ ਕਮਲਜੀਤ ਸਿੰਘ ਭਾਟੀਆ, ਸਰਬਜੀਤ ਸਿੰਘ ਬੇਦੀ, ਬਾਵਾ ਗਾਬਾ, ਨਿਤਿਸ਼ ਮਹਿਤਾ, ਜਸਕੀਰਤ ਸਿੰਘ ਜੱਸੀ, ਜਸਵਿੰਦਰ ਸਿੰਘ, ਕਾਰਤਿਕ ਸ਼ਰਮਾ, ਸਾਹਿਬਪ੍ਰੀਤ ਸਿੰਘ, ਹਰਮਨ ਸਿੰਘ, ਅਨਮੌਲਪ੍ਰੀਤ ਸਿੰਘ ਅਤੇ ਸੰਗਤਾਂ ਹਾਜ਼ਿਰ ਸਨ l