ਜਲੰਧਰ ਦੀਆਂ ਸਿੰਘ ਸਭਾਵਾਂ ਵੱਲੋਂ ਗ਼ੈਰ ਸਿੱਖ ਵਿਅਕਤੀ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਪ੍ਰਬੰਧਕ ਲਾਉਣ ਤੇ ਜਤਾਇਆ ਸਖ਼ਤ ਏਤਰਾਜ਼

JALANDHAR Featured Religious Uncategorized

ਜਲੰਧਰ 8 ਅਗਸਤ (ਬਿਊਰੋ) : ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਬੰਧਕ ਵਜੋਂ ਇਕ ਗੈਰ-ਸਿੱਖ ਦੀ ਨਿਯੁਕਤੀ `ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਜਲੰਧਰ ਦੀਆਂ ਸਿੰਘ ਸਭਾਵਾਂ ਨੇ ਇਸ ਫ਼ੈਸਲੇ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਹੈ।
ਸਿੰਘ ਸਭਾਵਾਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਇੱਕ ਗੈਰ-ਸਿੱਖ ਅਧਿਕਾਰੀ ਨੂੰ ਗੁਰਦੁਆਰਾ ਬੋਰਡ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ, ਨਾਂਦੇੜ ਦਾ ਪ੍ਰਸ਼ਾਸਕ ਨਿਯੁਕਤ ਕਰਨਾ ਸਿੱਖ ਭਾਵਨਾਵਾਂ ਅਤੇ ਮਰਯਾਦਾ ਅਨੁਸਾਰ ਨਹੀਂ ਹੈ।
ਉਨ੍ਹਾਂ ਕਿਹਾ ਕਿ ਕੋਈ ਗੈਰ ਸਿੱਖ ਵਿਅਕਤੀ ਸਿੱਖ ਭਾਵਨਾਵਾਂ ਅਨੁਸਾਰ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਕਿਸ ਤਰ੍ਹਾਂ ਚਲਾ ਸਕਦਾ ਹੈ। ਮਹਾਰਾਸ਼ਟਰ ਸਰਕਾਰ ਦੇ ਇਸ ਫੈਸਲੇ ਵਿਰੁੱਧ ਸਿੱਖ ਸੰਗਤ ਵਿੱਚ ਭਾਰੀ ਰੋਸ ਹੈ।


ਉਨ੍ਹਾਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਇਹ ਸਿੱਖ ਵਿਰੋਧੀ ਫੈਸਲਾ ਹੈ, ਜਿਸ ਨੂੰ ਤੁਰੰਤ ਵਾਪਿਸ ਲਿਆ ਜਾਵੇ।
ਇਸ ਮੌਕੇ ਜਗਜੀਤ ਸਿੰਘ ਗਾਬਾ, ਗੁਰਬਖਸ਼ ਸਿੰਘ ਜੁਨੇਜਾ, ਕੰਵਲਜੀਤ ਸਿੰਘ ਟੋਨੀ, ਪ੍ਰਮਿੰਦਰ ਸਿੰਘ ਦਸਮੇਸ਼ ਨਗਰ, ਗੁਰਮੀਤ ਸਿੰਘ ਬਿੱਟੂ ,ਜਸਬੀਰ ਸਿੰਘ ਰੰਧਾਵਾ, ਦਵਿੰਦਰ ਸਿੰਘ ਰਿਆਤ, ਗੁਰਿੰਦਰ ਸਿੰਘ ਮਝੈਲ, ਹਰਜੋਤ ਸਿੰਘ ਲੱਕੀ, ਕੁਲਜੀਤ ਸਿੰਘ ਚਾਵਲਾ, ਸਤਪਾਲ ਸਿੰਘ ਮੌਜੂਦ ਸਨ।

Leave a Reply

Your email address will not be published. Required fields are marked *