ਅਜੇ ਕੱਲ੍ਹ ਹੀ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਟਰੈਫਿਕ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਨਾਲ ਸਖ਼ਤੀ ਨਾਲ ਪੇਸ਼ ਆਉਣ ਦੀ ਗੱਲ ਕੀਤੀ ਗਈ ਸੀ।
ਅੱਜ ਜਦ ਇਸ ਦੇ ਚੱਲਦੇ ਟਰੈਫਿਕ ਪੁਲਿਸ ਵੱਲੋਂ ਜਲੰਧਰ ਦੇ ਕੰਪਨੀ ਬਾਗ ਚੌਕ ਵਿਖੇ ਨਾਕਾ ਲਗਾਇਆ ਹੋਇਆ ਸੀ ਤਾਂ ਨਾਕੇ ਤੇ ਮੌਜੂਦ ਮੁਲਾਜ਼ਮਾਂ ਵੱਲੋਂ ਮੋਟਰਸਾਈਕਲ ਉੱਪਰ ਟ੍ਰਿਪਲ ਰਾਈਡਿੰਗ ਕਰ ਰਹੇ ਤਿੰਨ ਨੌਜਵਾਨਾਂ ਨੂੰ ਰੋਕਿਆ ਗਿਆ।ਪਰ ਇਹ ਨੌਜਵਾਨ ਕਿਸੇ ਤਰ੍ਹਾਂ ਉਥੋਂ ਬਚਣ ਲਈ ਆਪਣਾ ਮੋਟਰਸਾਈਕਲ ਦੁੜਾਉਣ ਲੱਗੇ ਤਾਂ ਇਨ੍ਹਾਂ ਦੇ ਮੋਟਰਸਾਈਕਲ ਭਾਰਤ ਦੀ ਚਪੇਟ ਵਿੱਚ ਇਕ ਪੁਲੀਸ ਮੁਲਾਜ਼ਮ ਸਬ ਇੰਸਪੈਕਟਰ ਸਤਨਾਮ ਸਿੰਘ ਆ ਗਿਆ।ਜਿਸ ਨਾਲ ਸਬ ਇੰਸਪੈਕਟਰ ਸਤਨਾਮ ਸਿੰਘ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਫੋਰਨ ਜਲੰਧਰ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਾਇਆ ਗਿਆ ਹੈ।ਫਿਲਹਾਲ ਪਬਲਿਕ ਸੱਤਾ ਲੱਗਣ ਕਰਕੇ ਉਸਦਾ ਫਸਟਏਡ ਘਰ ਭੇਜ ਦਿੱਤਾ ਗਿਆ ਹੈ।
ਫਿਲਹਾਲ ਪੁਲਸ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਰਾਊਂਡਅਪ ਕਰਕੇ ਥਾਣੇ ਲਿਜਾਇਆ ਗਿਆ ਹੈ ਅਤੇ ਮੋਟਰਸਾਈਕਲ ਵੀ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਪੁਲੀਸ ਮੁਤਾਬਕ ਇਨ੍ਹਾਂ ਨੌਜਵਾਨਾਂ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।