ਨਗਰ ਕੀਰਤਨ ਦੇ ਰੂਟ ਤੇ ਪੁਲਿਸ ਪ੍ਰਸਾਸ਼ਨ ਵਲੋਂ ਕੀਤਾ ਗਿਆ ਦੌਰਾ

JALANDHAR Religious ZEE PUNJAB TV

ਜਲੰਧਰ 2 ਨਵੰਬਰ (ਬਿਊਰੋ) : ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋਆਬੇ ਦੇ ਕੇਂਦਰੀ ਅਸਥਾਨ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਲੋਂ ਸਮੂਹ ਸੰਗਤਾ ਦੇ ਸਹਿਯੋਗ ਨਾਲ ਸਜਾਏ ਜਾ ਰਹੇ ਨਗਰ ਕੀਰਤਨ ਲਈ ਸੰਗਤਾਂ ਚ ਭਾਰੀ ਉਤਸ਼ਾਹ ਹੈ।

ਸੇਵਾ ਸੋਸਾਇਟੀਆਂ, ਇਸਤਰੀ ਸਤਿਸੰਗ ਸਭਾਵਾਂ ਅਤੇ ਸਾਰੀਆਂ ਜਥੇਬੰਦੀਆਂ ਜੀ ਜਾਨ ਨਾਲ ਪ੍ਰਬੰਧਾਂ ਵਿਚ ਜੁਟੀਆਂ ਹੋਈਆਂ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਗਜੀਤ ਸਿੰਘ ਗਾਬਾ, ਪ੍ਰਧਾਨ ਮੋਹਨ ਸਿੰਘ ਢੀਂਡਸਾ, ਪ੍ਰਮਿੰਦਰ ਸਿੰਘ ਦਸਮੇਸ਼ ਨਗਰ, ਗੁਰਿੰਦਰ ਸਿੰਘ ਮਝੈਲ ਅਤੇ ਜ. ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦੱਸਿਆ ਕਿ ਅੱਜ ਪੁਲਿਸ ਪ੍ਰਸਾਸ਼ਨ ਵਲੋਂ ਡੀ ਸੀ ਪੀ ਜਗਮੋਹਨ ਸਿੰਘ, ਏ ਡੀ ਸੀ ਪੀ ਟ੍ਰੈਫ਼ਿਕ ਕਨਵਰਪ੍ਰੀਤ ਸਿੰਘ ਚਾਹਲ ਨੇ ਸਾਰੇ ਰੂਟ ਦਾ ਦੌਰਾ ਕੀਤਾ ਅਤੇ ਪ੍ਰਬੰਧਕਾਂ ਨੂੰ ਪੂਰਾ ਭਰੋਸਾ ਦਿੱਤਾ ਕਿ ਮਾਣਯੋਗ ਪੁਲਸ ਕਮਿਸ਼ਨਰ ਸਾਹਿਬ ਦੀਆਂ ਸੱਖਤ ਹਿਦਾਇਤਾਂ ਅਨੁਸਾਰ ਨਗਰ ਕੀਰਤਨ ਵਿੱਚ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੋਕੇ ਕੌਂਸਲਰ ਮਹਿੰਦਰ ਸਿੰਘ ਗੁੱਲੂ, ਹਰਜੋਤ ਸਿੰਘ ਲੱਕੀ, ਦਿਲਬਾਗ ਸਿੰਘ,ਬਲਦੇਵ ਸਿੰਘ, ਜਤਿੰਦਰਪਾਲ ਸਿੰਘ ਮਝੈਲ,ਗੁਰਜੀਤ ਸਿੰਘ ਟੱਕਰ,ਹੀਰਾ ਸਿੰਘ,ਜਸਵਿੰਦਰ ਸਿੰਘ, ਨੀਤੀਸ਼ ਮਹਿਤਾ, ਜਸਕੀਰਤ ਸਿੰਘ ਜੱਸੀ ਆਦਿ ਸ਼ਾਮਿਲ ਸਨ।

Leave a Reply

Your email address will not be published. Required fields are marked *