ਜਲੰਧਰ 19 ਦਿਸੰਬਰ (ਬਿਊਰੋ) : ਦਸਮਪਿਤਾ ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਮਾਹਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੰਘ ਸਭਾਵਾਂ, ਇਸਤਰੀ ਸਤਿਸੰਗ ਸਭਾਵਾਂ, ਧਾਰਮਿਕ ਜਥੇਬੰਦੀਆਂ ਅਤੇ ਸੇਵਾ ਸੋਸਾਇਟੀਆ ਦੇ ਸਹਿਯੋਗ ਨਾਲ ਦੋਆਬੇ ਦੇ ਕੇਂਦਰੀ ਅਸਥਾਨ ਗੁ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧ ਜਾਣਕਾਰੀ ਦਿੰਦਿਆ ਪ੍ਰਧਾਨ ਮੋਹਨ ਸਿੰਘ ਢੀਂਡਸਾ, ਗੁਰਿੰਦਰ ਸਿੰਘ ਮਝੈਲ, ਜਸਬੀਰ ਸਿੰਘ ਰੰਧਾਵਾ, ਭੁਪਿੰਦਰਪਾਲ ਸਿੰਘ ਖਾਲਸਾ, ਹਰਜੋਤ ਸਿੰਘ ਲੱਕੀ ਅਤੇ ਗੁਰਦਵਾਰਾ ਦੀਵਾਨ ਅਸਥਾਨ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦਸਿਆ ਕਿ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜਲੰਧਰ ਸ਼ਹਿਰ ਵਿਖੇ 2 ਜਨਵਰੀ ਦਿਨ ਸੋਮਵਾਰ ਨੂੰ ਪੁਰਾਤਨ ਰੂਟ ਤੇ ਨਗਰ ਕੀਰਤਨ ਸਜਾਇਆ ਜਾ ਰਿਹਾ ਹੈl ਜਿਕਰਯੋਗ ਹੈ ਕਿ 1928 ਵਿਚ ਬਾਬਾ ਬਸੰਤ ਸਿੰਘ ਜੀ ਨੇ ਜਲੰਧਰ ਦੀਆਂ ਸੰਗਤਾਂ ਨੂੰ ਨਗਰ ਕੀਰਤਨ ਸਜਾਉਣ ਲਈ ਪ੍ਰੇਰਿਆ ਸੀ ਇਹ 94ਵਾ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ਅਤੇ ਹਰ ਸਾਲ ਦੀ ਤਰ੍ਹਾਂ ਨਗਰ ਕੀਰਤਨ ਵਿਚ ਸੰਤ ਬਾਬਾ ਜੀਤ ਸਿੰਘ ਜੀ ਨਿਰਮਲ ਕੁਟੀਆ ਜੋਹਲਾਂ ਵਾਲੇ ਪਾਲਕੀ ਸਾਹਿਬ ਤੇ ਚਵਰ ਦੀ ਸੇਵਾ ਨਿਭਾਉਣਗੇl
ਪ੍ਰਬੰਧਕਾਂ ਨੇ ਕਿਹਾ ਕਿ ਸੰਗਤਾਂ ਚ 2 ਜਨਵਰੀ ਦੇ ਨਗਰ ਕੀਰਤਨ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਕਿਉਂਕਿ ਸੰਗਤਾਂ ਦੀ ਬੇਨਤੀ ਸੀ ਕਿ ਸਰਬੰਸ ਦਾਨੀ ਸਾਹਿਬ ਦਾ ਗੁਰਪੁਰਬ 2023 ਚ ਵੀ ਮਨਾਇਆ ਜਾਣਾ ਚਾਹੀਦਾ ਹੈ ਜਿਸ ਤੇ ਜਲੰਧਰ ਦੀਆਂ ਸਿੰਘ ਸਭਾਵਾਂ ਨੇ ਇਸ ਵਾਰ ਗੁਰਪੁਰਬ 5 ਜਨਵਰੀ ਅਤੇ ਸ਼ਹਿਰ ਦਾ ਮੁੱਖ ਨਗਰ ਕੀਰਤਨ 2 ਜਨਵਰੀ ਨੂੰ ਪੁਰਾਤਨ ਰੂਟ ਤੇ ਸਜਾਉਣ ਦਾ ਫੈਂਸਲਾ ਲਿਆ l
ਇਸ ਮੌਕੇ ਮੋਹਨ ਸਿੰਘ ਢੀਂਡਸਾ,ਗੁਰਿੰਦਰ ਸਿੰਘ ਮਝੈਲ,ਜਸਬੀਰ ਸਿੰਘ ਰੰਧਾਵਾ,ਗੁਰਮੀਤ ਸਿੰਘ ਬਿੱਟੂ, ਭੁਪਿੰਦਰਪਾਲ ਸਿੰਘ ਖਾਲਸਾ, ਹਰਜੋਤ ਸਿੰਘ ਲੱਕੀ, ਜਸਬੀਰ ਸਿੰਘ ਦਕੋਹਾਂ, ਨਿਰਮਲ ਸਿੰਘ ਬੇਦੀ,ਦਵਿੰਦਰ ਸਿੰਘ ਰਿਆਤ, ਹਰਮਿੰਦਰ ਸਿੰਘ ਸਿਆਲ, ਜਤਿੰਦਰਪਾਲ ਮਝੈਲ, ਬਲਦੇਵ ਸਿੰਘ ਗੱਤਕਾ ਮਾਸਟਰ, ਗੁਰਜੀਤ ਸਿੰਘ ਪੋਪਲੀ, ਮੱਖਣ ਸਿੰਘ, ਗੁਰਜੀਤ ਸਿੰਘ ਟੱਕਰ, ਬਾਵਾ ਗਾਬਾ, ਹੀਰਾ ਸਿੰਘ, ਜਸਵਿੰਦਰ ਸਿੰਘ, ਜਸਕੀਰਤ ਸਿੰਘ ਜੱਸੀ, ਹਰਸਿਮਰਨ ਸਿੰਘ ਆਦਿ ਸ਼ਾਮਿਲ ਸਨ।