ਜਲੰਧਰ 2 ਨਵੰਬਰ (ਬਿਊਰੋ) : ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ਦੇ ਮੁੱਖ ਨਗਰ ਕੀਰਤਨ ਦੀਆਂ ਤਿਆਰੀਆਂ ਸ਼ੁਰੂ ਹੋ ਚੁਕੀਆਂ ਹਨ ਜਿਸ ਨੂੰ ਲੈਕੇ ਜਲੰਧਰ ਸ਼ਹਿਰ ਦੀਆਂ ਸਿੰਘ ਸਭਾਵਾਂ ਅਤੇ ਪ੍ਰਬੰਧਕ ਕਮੇਟੀ ਗੁ ਦੀਵਾਨ ਅਸਥਾਨ ਵਲੋਂ ਲਗਾਤਾਰ ਸੰਤ ਸਮਾਜ, ਨਿਹੰਗ ਜਥੇਬੰਦੀਆ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।
ਜਿਸ ਸੰਬੰਧ ਚ ਅੱਜ ਦਮਦਮੀ ਟਕਸਾਲ ਜੱਥਾ ਭਿੰਡਰਾ ਮਹਿਤਾ ਅਤੇ ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਨੂੰ ਸੱਦਾ ਪੱਤਰ ਦਿੱਤਾ ਅਤੇ ਜੱਥੇ ਸਹਿਤ ਸ਼ਾਮਿਲ ਹੋਣ ਲਈ ਬੇਨਤੀ ਕੀਤੀ ਜਿਸ ਨੂੰ ਬਾਬਾ ਹਰਨਾਮ ਸਿੰਘ ਜੀ ਨੇ ਖਿੜੇ ਮੱਥੇ ਪ੍ਰਵਾਨਗੀ ਦਿੱਤੀ।
ਇਸ ਮੌਕੇ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਸੰਗਤਾਂ ਨੂੰ ਵੀ ਪ੍ਰੀਵਾਰਾਂ ਸਹਿਤ ਨਗਰ ਕੀਰਤਨ ਚ ਸ਼ਾਮਿਲ ਹੋ ਕੇ ਗੁਰੂ ਜੱਸ ਗਾਇਨ ਕਰਨ ਦੀ ਬੇਨਤੀ ਕੀਤੀ।
ਸਿੰਘ ਸਭਾਵਾਂ ਤੋ ਪ੍ਮਿੰਦਰ ਸਿੰਘ ਦਸ਼ਮੇਸ਼ ਨਗਰ, ਜਗਜੀਤ ਸਿੰਘ ਗਾਬਾ, ਹਰਜੋਤ ਸਿੰਘ ਲੱਕੀ, ਦਵਿੰਦਰ ਸਿੰਘ ਰਿਆਤ, ਕੁਲਜੀਤ ਸਿੰਘ ਚਾਵਲਾ, ਸੁਰਿੰਦਰ ਸਿੰਘ ਵਿਰਦੀ, ਨਵਦੀਪ ਸਿੰਘ ਗੁਲਾਟੀ, ਤਜਿੰਦਰ ਸਿੰਘ ਸਿਆਲ, ਜਸਕੀਰਤ ਸਿੰਘ ਜੱਸੀ ਅਤੇ ਜਸਬੀਰ ਸਿੰਘ ਸ਼ਾਮਿਲ ਸਨ।