ਜਲੰਧਰ ਕੈਂਟ ਹਲਕੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਰਾਜਵਿੰਦਰ ਕੌਰ ਥਿਆੜਾ ਅਤੇ ਮੇਅਰ ਵਨੀਤ ਧੀਰ ਦੀ ਮੀਟਿੰਗ,ਪੜ੍ਹੋ
ਜਲੰਧਰ 21 ਅਗਸਤ (ਬਿਊਰੋ) : ਅੱਜ ਮਿਊਂਸਿਪਲ ਕਾਰਪੋਰੇਸ਼ਨ ਜਲੰਧਰ ਵਿੱਚ ਰਾਜਵਿੰਦਰ ਕੌਰ ਥਿਆੜਾ, ਹਲਕਾ ਇੰਚਾਰਜ ਜਲੰਧਰ ਕੈਂਟ ਅਤੇ ਮੇਅਰ ਵਨੀਤ ਧੀਰ ਵੱਲੋਂ ਕਾਰਪੋਰੇਸ਼ਨ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਰਾਜਵਿੰਦਰ ਕੌਰ ਥਿਆੜਾ ਨੇ ਕੈਂਟ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਲੈ ਕੇ ਜ਼ੋਰ ਦਿੱਤਾ ਕਿ ਇਹਨਾਂ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਇਸ ਦੌਰਾਨ ਇਲਾਕੇ ਵਿੱਚ ਸੜਕਾਂ ਦੀ ਮੁਰੰਮਤ, ਸਟ੍ਰੀਟ ਲਾਈਟਾਂ ਦੀ ਲਗਾਤਾਰ ਖ਼ਰਾਬੀ, ਪਾਣੀ ਸਪਲਾਈ ਦੀ ਸਮੱਸਿਆ ਵਰਗੇ ਮੁੱਦੇ ਵੀ ਮੇਅਰ ਸਾਹਮਣੇ ਉਠਾਏ ਗਏ।
ਮੇਅਰ ਵਨੀਤ ਧੀਰ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਕੈਂਟ ਹਲਕੇ ਦੇ ਸਾਰੇ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਸੁਵਿਧਾਵਾਂ ਮਿਲ ਸਕਣ।
ਇਸ ਮੌਕੇ ਕੈਂਟ ਹਲਕੇ ਦੇ ਕੌਂਸਲਰ ਸਾਹਿਬਾਨ, ਵਾਰਡ ਪ੍ਰਧਾਨ ਅਤੇ ਬਲਾਕ ਪ੍ਰਧਾਨ ਵੀ ਮੌਜੂਦ ਰਹੇ ਅਤੇ ਇਲਾਕੇ ਦੇ ਵਿਕਾਸ ਲਈ ਮਿਲਜੁਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ।


